ਭਵਰ ਭਏ ਸਭ ਦਾਸ ॥ ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥ ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥ ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥ ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲਇ ਹੈ ਨਾਉ ॥੧੪੩॥ ਕਬੀਰ ਕਉਡੀ ਕਉਡੀ ਜੋਰਿ ਕੈ ਕੀਨੇ ਲਾਖ ਕਰੋਰਿ ॥ ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥ ਕਬੀਰ ਬੈਸਨੋ ਹੂਆ ਤ ਕਿਆ ਹੂਆ ਮਾਲਾ ਮੇਲੀਂ ਚਾਰਿ ॥ ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥ ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥ ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥ ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥ ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥ ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥ ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥ ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥ ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥ ਕਬੀਰ ਏਹੁ ਅਚੰਭਾ ਦੇਖਿਆ ਹੀਰਾ ਹਾਟ ਬਿਕਾਇ ॥ ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥ ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥ ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥ ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਾਲੇਜੇ ਕਰਿ ਛੇਕੁ ॥੧੫੭॥ ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥ ਕਬੀਰ

error: Content is protected !!