ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥ ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥ ਕਬੀਰ ਏਕ ਘੜੀ ਆਧੀ ਘੜੀ ਆਧੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੋ ਕੀਨੀ ਸੋ ਲਾਭ ॥੨੩੨॥ ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥ ਕਬੀਰ ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ ਸਭ ਰਸ ਖੇਲਉ ਪੀਅ ਸਿਉ ਕਿਸੀ ਲਖਾਵਉ ਨਾਹਿ ॥੨੩੪॥ ਕਬੀਰ ਆਠ ਪਹਰ ਚਉਸਠਿ ਘੜੀ ਤੁਅ ਨਿਰਖਤ ਰਹੈ ਜੀਉ ॥ ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥ ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥ ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ ਮੁਆ ਚਾਰਹੁ ਬੇਦਹੁ ਮਾਹਿ ॥੨੩੭॥ ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹੈ ਕਬੀਰੁ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥ ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਸੁ ਹੋਇ ॥੨੩੯॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥ ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥ ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥ ਕਹੈ ਨਾਮਾ ਕਿਉ ਪਾਈਐ ਬਿਨੁ ਭਗਤਹ ਭਗਵੰਤੁ ॥੨੪੧॥ ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥ ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥

ੴ ਸਤਿਗੁਰ ਪ੍ਰਸਾਦਿ ॥

ਸਲੋਕ ਸੇਖ ਫਰੀਦ ਕੇ ॥ ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦਿਖਲਾਏ ਆਇ ॥ ਜਿੰਦੁ ਨਿਮਾਣੀ ਕਢੀਆ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਟਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗਾਂ ਧਾਇ ॥ ਵਾਲਹੁ ਨਿਕੀ ਪੁਲ ਸਿਰਾਤ ਕੰਨੀ ਨ ਸੁਣੀ ਆਇ ॥ ਫਰੀਦਾ ਕਿੜੀ ਪਵੰਦੀਏ ਖੜਾ ਨ ਆਪੁ ਮੁਹਾਇ ॥੧॥ ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥

error: Content is protected !!