ਬੰਨ੍ਹ੍ਹਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥ ਫਰੀਦਾ ਕਿਛ ਨ ਬੁਝੈ ਕਿਛ ਨ ਸੁਝੈ ਦੁਨੀਆ ਗੁਝੀ ਭਾਹਿ ॥ ਸਾਂਈਂ ਮੇਰੈ ਚੰਗਾ ਕੀਤਾ ਨਹੀ ਤਾਂ ਹਉ ਭੀ ਦਝਾਂ ਆਹਿ ॥੩॥ ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ ਜੇ ਜਾਣਾ ਸਹੁ ਨਢੜਾ ਤਾਂ ਥੋੜਾ ਮਾਣੁ ਕਰੀ ॥੪॥ ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥ ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨਂੀਵਾਂ ਕਰਿ ਦੇਖੁ ॥੬॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨ੍ਹ੍ਹਾ ਦੇ ਚੁੰਮਿ ॥੭॥ ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਵਞਾਂਈ ਨੀਹ ਜਾਂ ਭਰਿਆ ਤਾਂ ਲਦਿਆ ॥੮॥ ਦੇਖੁ ਫਰੀਦਾ ਜੋ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥ ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ ਸਾਂਈ ਬਾਝਹੁ ਆਪਣੇ ਵੇਦਨ ਕਹੀਐ ਕਿਸੁ ॥੧੦॥ ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥ ਫਰੀਦਾ ਕਾਲਂੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥ ਮਃ ੩ ॥ ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇਇ ॥ ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥ ਫਰੀਦਾ ਜਿਨ੍ਹ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆਸ ਸੇ ਪੰਖੀ ਸੂਇ ਬਹਿਠੁ ॥੧੪॥ ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥ ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹ ਚਿਤ ॥੧੫॥ ਫਰੀਦਾ ਥੀਓ ਪਵਾਹੇ ਦਭੁ ਜੇ ਸਾਂਈ ਲੋੜਹਿ ਸਭੁ ॥ ਇਕੁ ਛਿਜਹਿ ਬਿਆ ਲਤਾੜੀਅਹਿ ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥ ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥ ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤਾ ਕੂੜਾ ਨੇਹੁ ॥ ਕਿਚਰੁ ਝਥਿ ਲਘਾਈਐ ਛਪਰਿ ਤੁਟੈ ਮੇਹੁ ॥੧੮॥ ਫਰੀਦਾ ਜੰਗਲਿ ਜੰਗਲਿ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਆਲੀਐ ਜੰਗਲਿ ਕਿਆ ਢੂਢੇਹਿ ॥੧੯॥ ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮ੍ਹ੍ਹਿ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥ ਫਰੀਦਾ ਰਾਤੀ ਵਡੀਆਂ