ਧੁਖਿ ਧੁਖਿ ਉਠਨਿ ਪਾਸ ॥ ਧਿਗੁ ਤਿਨ੍ਹ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥ ਫਰੀਦਾ ਜੇ ਮੈ ਹੋਦਾ ਵਾਰਿਆ ਮਿਤ੍ਰਾ ਆਇੜਿਆਹ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥ ਭਿਜਉ ਸਿਜਉ ਕੰਬਲੀ ਅਲਹ ਵਰਸੇ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥ ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓ ਮਾਝਾ ਦੁਧੁ ॥ ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥ ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥ ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਓ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਓ ॥੨੯॥ ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਦੁਹਾਗਣੀ ਤਿਨ ਕਿਉ ਰੈਣਿ ਵਿਹਾਇ ॥੩੦॥ ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥ ਮਃ ੫ ॥ ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੇ ਸੋਹਾਗਣੀ ਜੁ ਭਾਵਹਿ ਬੇਪਰਵਾਹ ॥੩੨॥ ਨਾਤੀ ਧੋਤੀ ਸੰਬਹੀ ਸੁਤੀ ਹੋਇ ਨਿਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥ ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤਂ​‍ੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥ ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛੋੜਾ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥ ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥ ਫਰੀਦਾ ਇਹ ਵਿਸਭਰੀਆ ਗੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥ ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਹਰੇ ਕੰਮਿ ॥੩੮॥ ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥ ਘੜੀਐ ਘੜੀਐ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥

error: Content is protected !!