ਬੁਢਾ ਹੋਇਆ ਸੇਖ ਫਰੀਦੁ ਕੰਮਣਿ ਲਗੀ ਦੇਹ ॥ ਜੇ ਸਉ ਵਰ੍ਹ੍ਹਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥ ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹੁ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹੁ ॥੪੨॥ ਕੰਨ੍ਹਿ ਕੁਹਾੜਾ ਸਿਰਿ ਘੜਾ ਵਣਿ ਕੈ ਸਿਰ ਲੋਹਾਰੁ ॥ ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿ ਅੰਗਾਰ ॥੪੩॥ ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥ ਪਾਸਿ ਦਮਾਮੇ ਛਤ੍ਰ ਸਿਰਿ ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ ਥੀਏ ਯਤੀਮਾਂ ਗਡ ॥੪੫॥ ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥ ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥ ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥ ਫਰੀਦਾ ਦੁਹੁ ਦੀਵੇਂ ਬਲੰਦਿਆ ਮਲਕੁ ਬਹਿਠਾ ਆਇ ॥ ਗੜੁ ਲੀਤਾ ਮਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥ ਫਰੀਦਾ ਵੇਖੁ ਕਪਾਹੈ ਜੋ ਥੀਆ ਜਿ ਸਿਰਿ ਥੀਆ ਤਿਲਾਹ ॥ ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥ ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ ਦਿਲਿ ਅੰਧੇਰੀ ਰਾਤਿ ॥੫੦॥ ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥ ਮਃ ੩ ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹ ਰਤੇ ਆਪਣੇ ਤਿਨ ਤਨਿ ਲੋਭੁ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥ ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥ ਫਰੀਦਾ ਨਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ ਧਨ ਕੂਕੇਂਦੀ ਗੋਰ ਮੈ ਤੈ ਸਹ ਨਾ ਮਿਲੀਆਸੁ ॥੫੪॥ ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥ ਫਰੀਦਾ ਕੋਠੇ ਧ੍ਰੁਕਣ ਕੇਤੜਾ ਪਿਰ ਨੀਦੜੀ ਨਿਵਾਰਿ ॥ ਜੋ ਦਿਨ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥ ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਇ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥ ਫਰੀਦਾ ਮੰਡਪ

error: Content is protected !!