ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ ਸਾਈ ਜਾਇ ਸਮ੍ਹ੍ਹਾਲਿ ਜਿਥੈ ਹੀ ਤੈਂ ਵੰਞਣਾ ॥੫੮॥ ਫਰੀਦਾ ਜਿਨ੍ਹ੍ਹੀ ਕੰਮੀ ਨਾਹਿ ਗੁਣ ਸੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀ ਮਰਹਿ ਸਾਂਈ ਦੈ ਦਰਬਾਰਿ ॥੫੯॥ ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥ ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਾਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥ ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥ ਜਾਂ ਕੁਆਰੀ ਤਾ ਚਾਉ ਵਿਆਹੀ ਤਾਂ ਮਾਮਲੇ ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਆ ॥੬੩॥ ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ ਚਿੰਜੂ ਬੋੜਨ੍ਹ੍ਹਿ ਨਾ ਪੀਵਹਿ ਉਡਣ ਸੰਦੀ ਡੰਝ ॥੬੪॥ ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਈ ਹੰਸੁ ਨ ਕੋਧ੍ਰਾ ਖਾਇ ॥੬੫॥ ਚਲਿ ਚਲਿ ਗਏ ਸਿ ਪੰਖੀਆਂ ਜਿਨ੍ਹ੍ਹੀ ਵਸਾਏ ਤਲ ॥ ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥ ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥ ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥ ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ ਜੋ ਸਜਣ ਭੁਇ ਭਾਰੁ ਥੀਏ ਸੇ ਕਿਉ ਆਵਹਿ ਅਜੁ ॥੬੯॥ ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥ ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥ ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥ ਫਰੀਦਾ ਕਿਥੈ ਤੈਡੇ ਮਾਪਿਆ ਜਿਨ੍ਹ੍ਹੀ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣਿਅਹੁ ॥੭੩॥ ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਢਾਹਿ ॥ ਅਗੈ ਮੂਲਿ ਨ ਆਵਈ ਦੋਜਕ ਸੰਦੀ ਭਾਹਿ ॥੭੪॥ ਮਹਲਾ ੫ ॥ ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥ ਫਰੀਦਾ ਜਿਤੁ ਦਿਨਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥ ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥ ਫਰੀਦਾ