॥ ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥ ਪਹਿਲੈ ਪਹਰੈ ਫੁਲੜਾ ਫਲੁ ਭੀ ਪਿਛਾ ਰਾਤਿ ॥ ਜੋ ਜਾਗੰਨ੍ਹ੍ਹਿ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥ ਮਃ ੧ ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨਾ ਲਹਨ੍ਹ੍ਹਿ ਇਕਨ੍ਹ੍ਹਾ ਸੁਤਿਆ ਦੇਇ ਉਠਾਲਿ ॥੧੧੩॥ ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥ ਜਿਨ੍ਹ੍ਹਾ ਨਾਉ ਸੁਹਾਗਣੀ ਤਿਨ੍ਹ੍ਹਾ ਝਾਕ ਨ ਹੋਰ ॥੧੧੪॥ ਸਬਰ ਮੰਞਿ ਕਮਾਣ ਏਹੁ ਸਬਰੁ ਕਾਂਨੀ ਹਣਉਂ ॥ ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥੧੧੫॥ ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨ੍ਹ੍ਹਿ ॥ ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥੧੧੬॥ ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥੧੧੭॥ ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥ ਇਕਨਿ ਕਿਨੈ ਚਲਾਈਐ ਦਰਵੇਸਾਵੀ ਰੀਤਿ ॥੧੧੮॥ ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨ੍ਹ੍ਹਿ ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨ੍ਹ੍ਹਿ ॥੧੧੯॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥ ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥ ਹੰਸਾ ਦੇਖਿ ਤਰੰਦਿਆ ਬਗਾ ਭਿ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥ ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਦੇਦੀ ਅੰਗੁ ॥੧੨੩॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੧੨੪॥ ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥ ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥ ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏਹਿ ਤ੍ਰੈ ਭੈਣੇ ਵੇਸ ਕਰੇ ਤਾਂ ਵਸਿ ਆਵੀ ਕੰਤੁ ॥੧੨੭॥ ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥੧੨੮॥ ਇਕੁ ਫਿਕਾ ਨ ਗਾਲਾਇ ਸਭਨਾ ਮਹਿ ਸਚਾ ਧਣੀ ॥ ਹਿਆਉ ਨ ਕਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥ ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥