ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥ ਸਰਬ ਗੁਣ ਨਿਧਾਨੰ ਕੀਮਤਿ ਨ ਗਿਆਨੰ ਧਿਆਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥ ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੋ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਨ ਕ੍ਰਿਪਾਲੁ ਹਰਿ ਹਰਿ ਭਇਓ ॥ ਹਰਿ ਗੁਰੁ ਨਾਨਕੁ ਜਿਹ ਪਰਸਿਓ ਸੁ ਜਨਮ ਮਰਣ ਦੁਹ ਥੇ ਰਹਿਓ ॥੫॥ ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜਿਨ ਰਸਨ ਚਾਖਿਓ ਤੇ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਇਓ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤਿਨ੍ਹ੍ਹ ਸਭ ਕੁਲ ਕੀਓ ਉਧਾਰੁ ॥੬॥ ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜ੍ਯ੍ਯਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਇਓ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥ ਕਵਨੁ ਜੋਗੁ ਕਉਨੁ ਗਿਆਨੁ ਧਿਆਨੁ ਕਵਨ ਬਿਧਿ ਉਸਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਨ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਨ ਕਾਟੀ ਸਿਲਕ ਦਇਆਲ ਪ੍ਰਭਿ ਸੇਈ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥ ਪ੍ਰਭ ਦਾਤੋ ਦਾਤਾਰ ਪਰਿਓ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ

error: Content is protected !!