ਜਗੁ ਜਾਨਤ ਸੁਪਨਾ ॥੪॥ ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥ ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥ ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਮਨੁਖ੍ਯ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕਾ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥ ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗ੍ਰਬ ਅਕਾਸਿ ਨ ਮਾਵਤ ਬਿਸਟਾ ਅਸਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਡੁ ਮਿਰਤਿ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥ ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ

error: Content is protected !!