ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਹਿ ॥ ਇਕਿ ਬਿਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ਕੀਰਤਿ ਕਹੇ ॥੫॥੧੪॥ ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਓ ॥ ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਓ ॥ ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥ ਬੋਹਿਥੋ ਬਿਧਾਤੈ ਨਿਰਮਇਓ ਸਭ ਸੰਗਤਿ ਕੁਲ ਉਧਰਣ ॥ ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥ ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਸਿਖਹਿ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ ਨਾਨਕ ਕੁਲਿ ਨਿਰਮਲ ਅਵਤਰਿਓ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥ ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ ਗੁਰੁ ਗਉਹਰੁ ਦਰੀਆਉ ਪਲਕ ਡੁਬੰਤ੍ਯ੍ਯਹ ਤਾਰੈ ॥ ਨਾਨਕ ਕੁਲਿ ਨਿੰਮਲੁ ਅਵਤਰ੍ਯ੍ਯਿਉ ਗੁਣ ਕਰਤਾਰੈ ਉਚਰੈ ॥ ਗੁਰੁ ਅਮਰਦਾਸੁ ਜਿਨ੍ਹ੍ਹ ਸੇਵਿਅਉ ਤਿਨ੍ਹ੍ਹ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥ ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦ੍ਰਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥ ਭਿਖੇ ਕਹੇ ॥ ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਓ ॥ ਗੁਰੁ ਮਿਲਿਓ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਓ ॥੧॥੧੯॥ ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਆ ਮੁਖਹੁ ਇਹ ਪੰਡਿਤ ਮਿਠੇ ॥ ਬਰਸੁ ਏਕੁ ਹਉ