ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲ੍ਹ ਕਵਿ ਪਾਰਸ ਪਰਸ ਕਚ ਕੰਚਨਾ ਹੋਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ੍ਯ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨ੍ਯ੍ਯਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥ ਰਡ ॥ ਜਿਸਹਿ ਧਾਰ੍ਯ੍ਯਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥ ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੋਇਓ ਨਾਮੁ ਸਤਿਗੁਰ ਮੁਖਿ ਭਣਿਅਉ ॥ ਲੋਹਿਓ ਹੋਇਓ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਆ ॥ ਸਤਿਗੁਰੂ ਚਰਨ ਜਿਨ੍ਹ੍ਹ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਆ ॥੨॥੬॥ ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜੈ ॥ ਜਾਮਿ ਗੁਰੂ ਹੋਇ ਵਲਿ ਲਖਬਾਹਾਂ ਕਿਆ ਕਿਜੈ ॥ ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚੈ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਤੇ ਰਹੈ ॥੩॥੭॥ ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥ ਗੁਰੁ ਕਰੁ ਸਬਦ ਸੁਪੁੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨੈਣਿ ਬੈਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲ੍ਯ੍ਯ ਕਹਿ ॥ ਜਿਨਿ ਗੁਰੂ ਨ ਦੇਖਿਓ ਨਹ ਕੀਓ ਤੇ ਅਕਯਥ ਸੰਸਾਰ ਮਹਿ ॥੪॥੮॥ ਗੁਰੂ ਗੁਰੂ ਗੁਰੁ ਕਰੁ ਮਨ