ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧ੍ਯ੍ਯਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗ੍ਯ੍ਯਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥ ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਾਰੀਅੰ ॥ ਹਸਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀ ਲਖਿਆ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸਤਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪ੍ਯ੍ਯਉ ॥ ਹਰਿ ਕਾ ਨਾਮੁ ਅਖੈ ਨਿਧਿ ਅਪ੍ਯ੍ਯਉ ॥ ਅਪ੍ਯ੍ਯਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥ ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤ੍ਰ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗ੍ਯ੍ਯਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ