ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥ ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗਤਿ ਫਲਨ ਕਾਨ੍ਹ੍ਹ ਕੁਅਰ ਨਿਹਕਲੰਕ ਬਜੀ ਡੰਕ ਚੜ੍ਹਤ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ ਜਨਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ ਹੀਐ ਧਾਰੁ ਤਜੁ ਬਿਕਾਰੁ ਮਨ ਗਇੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲ੍ਯ੍ਯਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥ ਸੇਵਕ ਕੈ ਭਰਪੂਰ ਜੁਗਹ ਜੁਗ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥ ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ ਆਪੇ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮ੍ਹ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰ ਆਪੇ ਹੀ ਪਾਸਾ ॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹ੍ਯ੍ਯਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ