ਜਾਣਿਅਉ ॥੭॥ ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥ ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰ੍ਯ੍ਯਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰ੍ਯ੍ਯਉ ॥ ਹਰਿ ਨਾਮਿ ਲਾਗਿ ਜਗ ਉਧਰ੍ਯ੍ਯਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲ੍ਯ੍ਯੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥ ਸੋਰਠੇ ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥੋ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥ ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰ੍ਯ੍ਯਉ ॥੨॥ ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਿਉਂ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥ ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬੈਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥ ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ ਲਿਖ੍ਯ੍ਯਉ ਅਛਰੁ ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂ ਮੰਡਲਿ ਛਾਇਓ ॥ ਪਾਰਸੁ ਪਰਸਿ ਪਾਰਸੁ ਪਰਸਿ ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸਟਿ ਲਗਿ ਬਿਤਰਹੁ ॥੨॥ ਤਿਹ ਜਨ ਜਾਚਉ ਜਗਤ੍ਰ ਪਰਿ ਜਾਨੀਅਤੁ ਬਾਸੁਰ ਰੈਣਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗ੍ਯ੍ਯੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰੰਪਰ ਪੁਰਖ ਸਿਉ ਪ੍ਰੇਮੁ ਲਾਗਿਓ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ