ਮਿਲੈ ਬਹੁੜਿ ਨ ਮਰਣਾ ਹੋਇ ॥ ਕੀਚੜਿ ਹਾਥੁ ਨ ਡੁਬਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥ ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥ ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲੁ ਨ੍ਹ੍ਹਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥ ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ ਵੇਖਣੁ ਸੁਣਨਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥ ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥ ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ ਪੈਕਾਨੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥ ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥ ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥ ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥ ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥੧੭॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ

error: Content is protected !!