ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਉਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥ ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥ ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰਾ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥੨੯॥ ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨ੍ਹ੍ਹਿ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨ੍ਹ੍ਹਿ ॥੩੦॥ ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਜਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥ ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮਨਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਹਰਿ ਆਇ ਵਸੈ ਗੁਰ ਸਬਦੁ