ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥ ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤੈ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥੪੩॥ ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹ੍ਹਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥ ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈਨ ਜਿਨ੍ਹ੍ਹਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥ ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ ਲੁਝੈ ॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥ ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ ਜੀਵਦਿਆ ਨੋ ਮਿਲੈ ਸੁ ਜੀਵਦੇ ਰਹੇ ਜਗਜੀਵਨ ਉਰ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥ ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥ ਮਨਮੁਖ ਦਹਦਿਸ ਫਿਰਿ ਰਹੇ

error: Content is protected !!