ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨ੍ਹ੍ਹੀ ਧਿਆਇਆ ਆਏ ਸੇ ਪਰਵਾਣੁ ॥੬੩॥ ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥ ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥ ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥ ਮਨਮੁਖ ਸਿਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ ਗੁਰਮੁਖ ਸਿਉ ਕਰਿ ਦੋਸਤੀ ਸਤਿਗੁਰ ਸਿਉ ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥ ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇਇ ॥੬੭॥

ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੪ ॥ ਵਡਭਾਗੀਆ ਸੋਹਾਗਣੀ ਜਿਨ੍ਹ੍ਹਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥ ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥ ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥ ਮੂੰ ਪਿਰੀਆ ਸਿਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥ ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ

error: Content is protected !!