ਕੋਈ ਅੰਤਿ ਨ ਸਕੈ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥ ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਹਜਿ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥ ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅਦਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸਹਿ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥ ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਦਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥ ਜਿਨ ਪਿਰੀਆ ਸਿਉ ਨੇਹੁ ਸੇ ਸਜਣ ਮੈ ਨਾਲਿ ॥ ਅੰਦਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥ ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥ ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥ ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਏਨੀ ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੁ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ

error: Content is protected !!