ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥ ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥ ਮਨਮੁਖਿ ਭੂਲੈ ਜਮ ਕੀ ਕਾਣਿ ॥ ਪਰ ਘਰੁ ਜੋਹੈ ਹਾਣੇ ਹਾਣਿ ॥ ਮਨਮੁਖਿ ਭਰਮਿ ਭਵੈ ਬੇਬਾਣਿ ॥ ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥ ਸਬਦੁ ਨ ਚੀਨੈ ਲਵੈ ਕੁਬਾਣਿ ॥ ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥ ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥ ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ ਤਾਰੀ ॥ ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥ ਗੁਰਮੁਖਿ ਪਾਈਐ ਅਲਖ ਅਪਾਰੁ ॥ ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥ ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥੨੯॥ ਗੁਰਮੁਖਿ ਧਰਤੀ ਸਾਚੈ ਸਾਜੀ ॥ ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ ਗੁਰ ਕੈ ਸਬਦਿ ਰਪੈ ਰੰਗੁ ਲਾਇ ॥ ਸਾਚਿ ਰੁਤੋ ਪਤਿ ਸਿਉ ਘਰਿ ਜਾਇ ॥ ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥ ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਿਰਵਿਰਤਿ ਪਛਾਣੈ ॥ ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥ ਨਾਮੇ ਰਾਤੇ ਹਉਮੈ ਜਾਇ ॥ ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖ ਦੁਆਰੁ ॥ ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥ ਨਾਮਿ ਰਤੇ ਸਿਧ ਗੋਸਟਿ ਹੋਇ ॥ ਨਾਮਿ ਰਤੇ ਸਦਾ ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ