ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੱਤ ਮਹਿ ਰੇਖ ਨ ਰੂਪੁ ॥੫॥ ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਸੋ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥ ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਉ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰਮੁਖਿ ਕੋ ਲਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥ ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥ ਸਲੋਕ ਮਃ ੩ ॥ ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥ ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥ ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥ ਮਃ ੧ ॥ ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥ ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥ ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥ ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥ ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥ ਕੂੜਿ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥ ਪਉੜੀ ॥ ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥ ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਨ ਜਾਪੈ ॥ ਗੁਰ ਸਬਦੀ ਸਾਲਾਹੀਐ ਹਰਿ ਭਗਤੀ ਰਾਪੈ ॥ ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥ ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥ ਸਲੋਕੁ ਮਃ ੧ ॥ ਸਹੰਸਰ ਦਾਨ ਦੇਇ ਇੰਦ੍ਰੁ ਰੋਆਇਆ ॥ ਪਰਸ ਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ

error: Content is protected !!