ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥ ਅਉਰੀ ਕਰਮ ਨ ਲੇਖੈ ਪਾਇ ॥੧॥ ਮਃ ੧ ॥ ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥ ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥ ਪਉੜੀ ॥ ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥ ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥ ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥ ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥ ਸਲੋਕ ਮਃ ੩ ॥ ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥ ਮਃ ੩ ॥ ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥ ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥ ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥ ਪਉੜੀ ॥ ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥ ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥ ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥ ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥ ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ

error: Content is protected !!