ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ੍ਹ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨ੍ਹ੍ਹਿ ਬੰਨ੍ਹ੍ਹਿ ਭਾਰੁ ਉਚਾਇਨ੍ਹ੍ਹਿ ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਕਿਨਿ ਉਵਟੀਐ ॥੨॥ ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ ਨਾਨਕੁ ਕਾਇਆ ਪਲਟ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰਿ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ ਪਏ ਕਬੂਲ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥ ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਕਿਓਨੁ ॥ ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿੰਡੁ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਡੂਰਿ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤਲੋਕੁ ਤੁਧੁ ਸੁਝੈ ਦੂਰ ॥ ਫੇਰਿ ਵਸਾਇਆ