ਫੇਰੁਆਣਿ ਸਤਿਗੁਰਿ ਖਾਡੂਰੁ ॥੫॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪੀਊ ਦਾਦੇ ਜੇਵਿਹਾ ਪੋਤਾ ਪਰਵਾਣੁ ॥ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਟਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨ੍ਹ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੇਸਕਾਰਿਆ ॥ ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ਆਪੀਨ੍ਹ੍ਹੈ ਆਪੁ ਸਾਜਿਓਨੁ ਆਪੇ ਹੀ ਥੰਮ੍ਹ੍ਹਿ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨ੍ਹ੍ਹੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ ਦੂਣੀ ਚਊਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥

ੴ ਸਤਿਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਭਗਤਾ ਕੀ ਘਰੁ ੧ ॥ ਕਬੀਰ ਜੀਉ ॥ ਕਾਇਆ ਕਲਾਲਨਿ ਲਾਹਨਿ

error: Content is protected !!