ਗੁਰਿ ਅਨਲੁ ਬੁਝਾਇਆ ॥ ਜਬ ਨਖ ਸਿਖ ਇਹੁ ਮਨੁ ਚੀਨ੍ਹ੍ਹਾ ॥ ਤਬ ਅੰਤਰਿ ਮਜਨੁ ਕੀਨ੍ਹ੍ਹਾ ॥੧॥ ਪਵਨਪਤਿ ਉਨਮਨਿ ਰਹਨੁ ਖਰਾ ॥ ਨਹੀ ਮਿਰਤੁ ਨ ਜਨਮੁ ਜਰਾ ॥੧॥ ਰਹਾਉ ॥ ਉਲਟੀ ਲੇ ਸਕਤਿ ਸਹਾਰੰ ॥ ਪੈਸੀਲੇ ਗਗਨ ਮਝਾਰੰ ॥ ਬੇਧੀਅਲੇ ਚਕ੍ਰ ਭੁਇਅੰਗਾ ॥ ਭੇਟੀਅਲੇ ਰਾਇ ਨਿਸੰਗਾ ॥੨॥ ਚੂਕੀਅਲੇ ਮੋਹ ਮਇਆਸਾ ॥ ਸਸਿ ਕੀਨੋ ਸੂਰ ਗਿਰਾਸਾ ॥ ਜਬ ਕੁੰਭਕੁ ਭਰਿਪੁਰਿ ਲੀਣਾ ॥ ਤਬ ਬਾਜੇ ਅਨਹਦ ਬੀਣਾ ॥੩॥ ਬਕਤੈ ਬਕਿ ਸਬਦੁ ਸੁਨਾਇਆ ॥ ਸੁਨਤੈ ਸੁਨਿ ਮੰਨਿ ਬਸਾਇਆ ॥ ਕਰਿ ਕਰਤਾ ਉਤਰਸਿ ਪਾਰੰ ॥ ਕਹੈ ਕਬੀਰਾ ਸਾਰੰ ॥੪॥੧॥੧੦॥ ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥ ਜੋਤੀ ਅੰਦਰਿ ਬ੍ਰਹਮੁ ਅਨੂਪੁ ॥੧॥ ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥ ਜੋਤੀ ਅੰਦਰਿ ਧਰਿਆ ਪਾਸਾਰੁ ॥੧॥ ਰਹਾਉ ॥ ਹੀਰਾ ਦੇਖਿ ਹੀਰੇ ਕਰਉ ਆਦੇਸੁ ॥ ਕਹੈ ਕਬੀਰੁ ਨਿਰੰਜਨ ਅਲੇਖੁ ॥੨॥੨॥੧੧॥ ਦੁਨੀਆ ਹੁਸੀਆਰ ਬੇਦਾਰ ਜਾਗਤ ਮੂਸਤ ਹਹੁ ਰੇ ਭਾਈ ॥ ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥ ਨੰ​‍ੀਬੁ ਭਇਓ ਆਂਬੁ ਆਂਬੁ ਭਇਓ ਨੰ​‍ੀਬਾ ਕੇਲਾ ਪਾਕਾ ਝਾਰਿ ॥ ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥ ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀ ਚੁਨਿਓ ਨ ਜਾਈ ॥ ਕਹਿ ਕਬੀਰ ਕੁਲ ਜਾਤਿ ਪਾਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥

ੴ ਸਤਿਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਨਾਮਦੇਉ ਜੀਉ ਕੀ ਘਰੁ ੧ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਅਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪੰਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤ੍ਰਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥

error: Content is protected !!