ਭਾਲ ॥ ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥ ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦੇਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥ ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਨਟਨਾਰਾਇਣ ਮਹਲਾ ੫ ਘਰੁ ੧ ਚਉਪਦੇ॥ ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥ ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥ ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥ ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਲਗਿ ਇਹੁ ਸੁਖੁ ਪਾਇਆ ਹਰਿ ਗੁਨ ਸਦ ਹੀ ਗਾਵੈ ॥੩॥ ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥ ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥

ੴ ਸਤਿਗੁਰ ਪ੍ਰਸਾਦਿ ॥

ਰਾਗ ਨਟਨਾਰਾਇਣ ਮਹਲਾ ੫ ਦੁਪਦੇ ਘਰੁ ੧ ॥ ਉਲਾਹਨੋ ਮੈ ਕਾਹੂ ਨ ਦੀਓ ॥ ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥ ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਮ੍ਹਾਰੋ ਜੀਓ ॥ ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥ ਜਬ ਤੇ ਜਾਨਿ ਪਾਈ ਇਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥ ੨॥੧॥੨॥ ਨਟਨਾਰਾਇਨ ਮਹਲਾ ੫ ॥ ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥ ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥ ਮਾਤ ਪਿਤਾ ਸਾਜਨ ਸੰਤ

error: Content is protected !!