ਮੇਰੇ ਸੰਤ ਸਹਾਈ ਬੀਰ ॥੧॥ ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥ ਨਟਨਾਰਾਇਣ ਮਹਲਾ ੫ ॥ ਅਪਨਾ ਜਨੁ ਆਪਹਿ ਆਪਿ ਉਧਾਰਿਓ ॥ ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥ ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥ ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥ ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥ ਨਟਨਾਰਾਇਨ ਮਹਲਾ ੫ ॥ ਹਰਿ ਹਰਿ ਮਨ ਮਹਿ ਨਾਮੁ ਕਹਿਓ ॥ ਕੋਟਿ ਅਪਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥ ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥ ਨਟਨਾਰਾਇਨ ਮਹਲਾ ੫ ॥ ਚਰਨ ਕਮਲ ਸੰਗਿ ਲਾਗੀ ਡੋਰੀ ॥ ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥ ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥ ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥ ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਿਓ ਹੋਰੀ ॥ ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥ ਨਟਨਾਰਾਇਨ ਮਹਲਾ ੫ ॥ ਮੇਰੇ ਮਨ ਜਪੁ ਜਪਿ ਹਰਿ ਹਰਿ ਨਾਰਾਇਣ ॥ ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਰਹਾਉ ॥ ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥੧॥ ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥ ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥ ਨਟਨਾਰਾਇਨ ਮਹਲਾ ੫ ॥ ਮੇਰੈ ਸਰਬਸੁ ਨਾਮੁ ਨਿਧਾਨੁ ॥ ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥ ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥ ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨ੍ਹ੍ਹੇ ਬਿਨਸਿਓ ਮੂੜ ਅਭਿਮਾਨੁ ॥੧॥ ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥ ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥