ਹਰਿ ਜਨ ਮੇਲਿ ਪਿਆਰੇ ॥ ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥ ਨਟਨਾਰਾਇਨ ਮਹਲਾ ੪ ॥ ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥ ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥ ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥ ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥ ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥ ਉਗਵੈ ਦਿਨਸੁ ਆਲੁ ਜਾਲੁ ਸਮ੍ਹ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥ ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥ ਜਗੰਨਾਥ ਸਭਿ ਜੰਤ ਉਪਾਏ ਨਕਿ ਖੀਨੀ ਸਭ ਨਥਹਾਰੇ ॥ ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥ ਨਟ ਮਹਲਾ ੪ ॥ ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥ ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥ ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥ ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ ਦ੍ਰਿੜਤਾ ਆਵੈ ਹਰਿ ਰਾਮ ਨਾਮੁ ਨਿਸਤਾਰੇ ॥੩॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥ ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ

error: Content is protected !!