ੴ ਸਤਿਗੁਰ ਪ੍ਰਸਾਦਿ ॥
ਰਾਗੁ ਮਾਰੂ ਮਹਲਾ ੧ ਘਰੁ ੫ ॥ ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥ ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥ ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥ ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥ ਹਉਮੈ ਜਲਿਆ ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥ ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥ ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥
ੴ ਸਤਿਗੁਰ ਪ੍ਰਸਾਦਿ ॥
ਰਾਗ ਮਾਰੂ ਮਹਲਾ ੩ ਘਰੁ ੧ ॥ ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥ ਬਾਬਾ ਦਹ ਵਸਾ ਸਚੁ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥ ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਹੀ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥ ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥ ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥ ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥ ਮਾਰੂ ਮਹਲਾ ੩ ॥ ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ