ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥ ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥ ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥ ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥ ਤੂ ਸਰਬਤਿ ਤੇਰਾ ਸਭੁ ਕੋਈ ॥ ਜੋ ਤੂ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥ ਮਾਰੂ ਮਹਲਾ ੪ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥ ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥ ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹਾ ਮਾਰੇ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥ ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਰੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥ ਸਭ ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਿਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥ ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਾਰੂ ਮਹਲਾ ੫ ਚਉਪਦੇ ਘਰੁ ੨ ॥ ਡਰਪਹਿਂ ਧਰਤਿ ਅਕਾਸੁ ਨਖ੍ਯ੍ਯਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥ ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥ ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮਹਿ ਫਿਰਿ ਫਿਰਿ